ਗੁਰਦੁਆਰਾ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ।
ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਅਮਰਜੀਤ ਸਿੰਘ ਬੋਪਾਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਜੂਨ ਦੇ ਪੂਰੇ ਮਹੀਨੇ ਗੁਰਮਤ ਕੈਂਪ ਲਗਾਇਆ ਜਾਏਗਾ।
ਇਸ ਕੈਂਪ ਦਾ ਮਕਸਦ ਬੱਚਿਆਂ ਨੂੰ ਗੁਰਮਤਿ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਣਾ ਹੈ, ਮੁਹਾਰਨੀ ਤੋਂ ਸ਼ੁਰੂਆਤ ਕਰਕੇ ਸ਼ੁੱਧ ਪਾਠ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ ।
ਸਰਦਾਰ ਅਮਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਮਕਸਦ ਹੈ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਦੇ ਨਾਲ ਜੋੜਿਆ ਜਾਵੇ ਤਾਂ ਜੋ ਬੱਚੇ ਸਾਡੇ ਸ਼ਾਨਾਮੱਤੇ ਇਤਿਹਾਸ ਦੇ ਨਾਲ ਵਾਕਿਫ਼ ਹੋ ਸਕਣ।

ਕਲਜੁਗ ਮਹਿ ਕੀਰਤਨੁ ਪਰਧਾਨਾ॥
ਗੁਰਮੁਖਿ ਜਪੀਐ ਲਾਇ ਧਿਆਨਾ॥
ਉਹਨਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਮਤ ਸੰਗੀਤ ਅਤੇ ਸ਼੍ਰੀ ਗੁਰੂ ਗ੍ਰੰਥ ਸਹਿਬ ਵਿੱਚ ਦਰਜ਼ ਰਾਗਾਂ ਦਾ ਪ੍ਰਸਾਰ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਬੱਚਿਆਂ ਨੂੰ ਹਾਰਮੋਨੀਆਮ, ਤਬਲਾ ਤੇ ਹੋਰ ਵਾਦਯੰਤਰਾਂ ਦੀ ਸਿਖਲਾਈ ਵੀ ਦਿੱਤੀ ਜਾਏਗੀ।
ਕਮੇਟੀ ਦਾ ਕਹਿਣਾ ਹੈ ਕਿ ਇਸ ਤੋਂ ਬਾਦ ਪਹਿਲ ਦੇ ਆਧਾਰ ਤੇ ਓਹਨਾਂ ਦਾ ਅਗਲਾ ਟੀਚਾ ਹੋਵੇਗਾ ਕੇ ਕਾਰਸੇਵਾ ਦੇ ਸਹਿਯੋਗ ਨਾਲ ਗੁਰਮਤਿ ਸੰਗੀਤਕ ਵਿਦਿਆਲੇ ਦਾ ਨਿਰਮਾਣ ਕੀਤਾ ਜਾਵੇ ਜਿਸ ਵਿੱਚ ਉਚਪੱਧਰ ਤੇ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ।
ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿੱਚ ਵੀ ਕਾਫੀ ਉਤਸਾਹ ਹੈ ਪਹਿਲੇ ਦਿਨ ਹੀ ਕੈਂਪ ਦੇ ਵਿੱਚ 60 ਤੋਂ ਵੱਧ ਬੱਚਿਆਂ ਨੇ ਭਾਗ ਲਿਆ ਤੇ ਉਹ ਕਾਫੀ ਖੁਸ਼ ਨਜ਼ਰ ਆ ਰਹੇ ਸਨ ਬੱਚਿਆਂ ਦੇ ਮਾਂ ਪਿਓ ਨੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਪ੍ਰਬੰਧਕ ਕਮੇਟੀ ਨੇ ਇੱਕ ਬਹੁਤ ਸੋਹਣਾ ਉਪਰਾਲਾ ਕੀਤਾ ਹੈ ਅਤੇ ਅਗਾਂਹ ਵੀ ਆਸ ਕਰਦੇ ਹਾਂ ਕਿ ਆਪਸੀ ਖਿੱਚੋਤਾਣ ਨੂੰ ਛੱਡ ਕਮੇਟੀ ਧਰਮ ਪ੍ਰਚਾਰ ਦੇ ਖੇਤਰ ਵਿਚ ਵਧੀਆ ਕਾਰਜ ਕਰਦੀ ਰਹੇਗੀ।
ਗੁਰਦੁਆਰਾ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਵੇਕਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ ।
ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਅਮਰਜੀਤ ਸਿੰਘ ਬੋਪਾਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮੇਟੀ ਵੱਲੋਂ ਜੂਨ ਦੇ ਪੂਰੇ ਮਹੀਨੇ ਗੁਰਮਤ ਕੈਂਪ ਲਗਾਇਆ ਜਾਏਗਾ।
ਇਸ ਕੈਂਪ ਦਾ ਮਕਸਦ ਬੱਚਿਆਂ ਨੂੰ ਗੁਰਮਤਿ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਣਾ ਹੈ ਮੁਹਾਰਨੀ ਤੋਂ ਸ਼ੁਰੂ ਕਰਕੇ ਸ਼ੁੱਧ ਪਾਠ ਕਰਨ ਦੀ ਸਿਖਲਾਈ ਦਿੱਤੀ ਜਾਵੇਗੀ ।
ਸਰਦਾਰ ਅਮਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਮਕਸਦ ਹੈ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਦੇ ਨਾਲ ਜੋੜਿਆ ਜਾਵੇ ਤਾਂ ਜੋ ਬੱਚੇ ਸਾਡੇ ਸ਼ਾਨਾਮੱਤੇ ਇਤਿਹਾਸ ਦੇ ਨਾਲ ਵਾਕਿਫ਼ ਹੋ ਸਕਣ।
ਕਲਜੁਗ ਮਹਿ ਕੀਰਤਨੁ ਪਰਧਾਨਾ॥
ਗੁਰਮੁਖਿ ਜਪੀਐ ਲਾਇ ਧਿਆਨਾ॥
ਉਹਨਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਮਤ ਸੰਗੀਤ ਅਤੇ ਸ਼੍ਰੀ ਗੁਰੂ ਗ੍ਰੰਥ ਸਹਿਬ ਵਿੱਚ ਦਰਜ਼ ਰਾਗਾਂ ਦਾ ਪ੍ਰਸਾਰ ਕਰਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਬੱਚਿਆਂ ਨੂੰ ਹਾਰਮੋਨੀਆਮ, ਤਬਲਾ ਤੇ ਹੋਰ ਵਾਦਯੰਤਰਾਂ ਦੀ ਸਿਖਲਾਈ ਵੀ ਦਿੱਤੀ ਜਾਏਗੀ