ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ।
ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ।
ਗੋਲੀਬਾਰੀ ‘ਚ ਮਰਨ ਵਾਲੀ ਔਰਤ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ‘ਚ ਇਲਾਜ ਚੱਲ ਰਿਹਾ ਹੈ।
ਪੁਲਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਔਰਤਾਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ
ਗੋਲੀਬਾਰੀ ਦੇ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਇਹ ਜਾਣਕਾਰੀ ਦਿੱਤੀ।
ਫੜੇ ਗਏ ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਟ੍ਰਾਫੀਆਂ ਖੇਡਦੇ ਰਹੇ ਸਨ, ਦੋਵੇਂ ਇੱਕ ਦੂਜੇ ਨੂੰ ਬੜੀ ਚੰਗੀ ਤਰ੍ਹਾਂ ਜਾਣਦੇ ਸਨ। ਦੋਵੇਂ ਅਮਰੀਕਾ ਚ ਰਹਿ ਰਹੇ ਸਨ,
ਪਰ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਲੜਕੀ ਤੇ ਗੋਲੀਆਂ ਚਲਾ ਦਿੱਤੀਆਂ ਇਸ ਘਟਨਾ ਦੇ ਕਾਰਨਾਂ ਦਾ ਅਜੇ ਖ਼ੁਲਾਸਾ ਨਹੀ ਹੋਇਆ।
ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ
ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ।
ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ।
ਗੋਲੀਬਾਰੀ ‘ਚ ਮਰਨ ਵਾਲੀ ਔਰਤ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਇਸ ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ‘ਚ ਇਲਾਜ ਚੱਲ ਰਿਹਾ ਹੈ।
ਪੁਲਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਔਰਤਾਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ
ਗੋਲੀਬਾਰੀ ਦੇ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਇਹ ਜਾਣਕਾਰੀ ਦਿੱਤੀ।
ਫੜੇ ਗਏ ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਵਿੱਚ ਇਕੱਠੇ ਟ੍ਰਾਫੀਆਂ ਖੇਡਦੇ ਰਹੇ ਸਨ, ਦੋਵੇਂ ਇੱਕ ਦੂਜੇ ਨੂੰ ਬੜੀ ਚੰਗੀ ਤਰ੍ਹਾਂ ਜਾਣਦੇ ਸਨ। ਦੋਵੇਂ ਅਮਰੀਕਾ ਚ ਰਹਿ ਰਹੇ ਸਨ,
ਪਰ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਲੜਕੀ ਤੇ ਗੋਲੀਆਂ ਚਲਾ ਦਿੱਤੀਆਂ ਇਸ ਘਟਨਾ ਦੇ ਕਾਰਨਾਂ ਦਾ ਅਜੇ ਖ਼ੁਲਾਸਾ ਨਹੀ ਹੋਇਆ।
ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ
ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।